ਕਿਸੇ ਵੀ ਬਦਲਾਅ ਦੀ ਸਭ ਤੋਂ ਵੱਡੀ ਗਵਾਹੀ ਲੋਕਾਂ ਦਾ ਵਿਸ਼ਵਾਸ ਹੁੰਦਾ ਹੈ। ਅੱਜ ਮਾਪਿਆਂ ਵੱਲੋਂ ਮਾਣ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣਾ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਸਫ਼ਲਤਾ ਦਾ ਸਬੂਤ ਹੈ। ਬਿਹਤਰ ਸਹੂਲਤਾਂ, ਆਧੁਨਿਕ ਤਕਨੀਕ ਅਤੇ ਮਿਆਰੀ ਪੜ੍ਹਾਈ ਨਾਲ ਪੰਜਾਬ ਦਾ ਸਿੱਖਿਆ ਪ੍ਰਬੰਧ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ।
56
TV9 Network ਦੇ ਪ੍ਰੋਗਰਾਮ ‘Satta Sammelan’ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਪਰਾਲ਼ੀ ਦੇ ਮੁੱਦੇ ’ਤੇ ਪੰਜਾਬ ਨਾਲ ਹੁੰਦੇ ਵਿਤਕਰੇ ਦਾ ਸਵਾਲ ਚੁੱਕਿਆ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਹਰਿਆਣਾ ਦੇ ਧੂੰਏਂ ਦੇ ਹਰਿਆਣਾ ਵਿੱਚ ਹੀ ਰਹਿਣ ਅਤੇ ਪੰਜਾਬ ਦੇ ਧੂੰਏਂ ਦੇ ਦਿੱਲੀ ਪਹੁੰਚਣ ’ਤੇ ਵਿਅੰਗ ਕੀਤਾ। ਉਨ੍ਹਾਂ ਕਿਹਾ ਕਿ ਪਰਾਲ਼ੀ ਦੀ ਸਮੱਸਿਆ ਪੂਰੇ ਉੱਤਰੀ ਭਾਰਤ ਦੀ ਹੈ, ਇਸ ਲਈ ਕੇਂਦਰ ਨੂੰ ਸਾਂਝੇ ਹੱਲ ਲਈ ਅੱਗੇ ਆਉਣਾ ਚਾਹੀਦਾ ਹੈ।
1
70
ਜਦੋਂ ਸਰਕਾਰ ਦੇ ਫ਼ੈਸਲਿਆਂ ਦਾ ਲਾਭ ਆਮ ਪਰਿਵਾਰਾਂ ਤੱਕ ਪਹੁੰਚਦਾ ਹੈ ਤਾਂ ਲੋਕਾਂ ਦਾ ਭਰੋਸਾ ਆਪਣੇ ਆਪ ਬਣਦਾ ਹੈ। ਪੰਜਾਬ ਦੇ 90% ਘਰਾਂ ਨੂੰ ਮੁਫ਼ਤ ਬਿਜਲੀ, ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਅਤੇ ₹10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦੀ ਮਿਸਾਲ ਹੈ। ਬਜ਼ੁਰਗਾਂ ਦਾ ਕਹਿਣਾ ਹੈ ਕਿ 2027 ਵਿੱਚ ਵੀ ਮਾਨ ਸਰਕਾਰ ਹੀ ਆਵੇਗੀ।
1
82
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲਦੀ ਨੁਹਾਰ ਅੱਜ ਸਿੱਖਿਆ ਦੇ ਖ਼ੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੀ ਹੈ। ਆਧੁਨਿਕ ਬੁਨਿਆਦੀ ਢਾਂਚਾ, ਵਿਸ਼ਵ ਪੱਧਰੀ ਪੜ੍ਹਾਈ, ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖ਼ਲਾਈ ਅਤੇ ਸਿੱਖਿਆ ਦੇ ਮਿਆਰ ਵਿੱਚ ਲਗਾਤਾਰ ਸੁਧਾਰ ਪੰਜਾਬ ਦੇ ਬੱਚਿਆਂ ਲਈ ਬਿਹਤਰ ਭਵਿੱਖ ਦੇ ਰਾਹ ਖੋਲ੍ਹ ਰਹੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਵੱਡਾ ਹੋਰ ਕਿਹੜਾ ਮੌਕਾ ਹੋ ਸਕਦਾ ਹੈ ਕਿ ਕੇਂਦਰ ਸਰਕਾਰ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰੇ। 24 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸੰਗਤ ਨੂੰ ਗੁਰੂ ਘਰ ਦੇ ਦਰਸ਼ਨਾਂ ਦਾ ਸੁਭਾਗ ਬਖ਼ਸ਼ਿਆ ਜਾਵੇ। ਇਹ ਲੱਖਾਂ ਸ਼ਰਧਾਲੂਆਂ ਦੀ ਦਿਲੀ ਇੱਛਾ ਹੈ।
ਗ਼ਰੀਬ ਦੇ ਘਰ ਦਾ ਚੁੱਲ੍ਹਾ ਬਲਦਾ ਰਹੇ, ਕਿਸੇ ਮਾਂ ਨੂੰ ਆਪਣੇ ਬੱਚਿਆਂ ਦੀ ਰੋਟੀ ਦੀ ਚਿੰਤਾ ਨਾ ਕਰਨੀ ਪਵੇ ਅਤੇ ਕੋਈ ਵੀ ਲੋੜਵੰਦ ਪਰਿਵਾਰ ਆਪਣੇ ਹੱਕ ਤੋਂ ਵਾਂਝਾ ਨਾ ਰਹੇ, ਇਹੀ ਮਾਨ ਸਰਕਾਰ ਦੀ ਤਰਜ਼ੀਹ ਹੈ।
ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ 10 ਲੱਖ ਰਾਸ਼ਨ ਕਾਰਡ ਮੁੜ ਜਾਰੀ ਕਰਨ ਦਾ ਫ਼ੈਸਲਾ ਲੱਖਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ। ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਾਰਡ ਜਾਰੀ ਹੋਣਗੇ। ਗ਼ਲਤ ਜਾਣਕਾਰੀ ਕਾਰਨ ਕੱਟੇ ਗਏ ਕਾਰਡਾਂ ਨੂੰ ਵੀ ਮੁੜ ਬਣਵਾਉਣ ਦਾ ਮੌਕਾ ਮਿਲੇਗਾ ਅਤੇ 'ਮੇਰੀ ਰਸੋਈ' ਯੋਜਨਾ ਸਮੇਤ ਹੋਰ ਸਹੂਲਤਾਂ ਦਾ ਲਾਭ ਮਿਲੇਗਾ। ਲੋਕਾਂ ਦੇ ਹੱਕਾਂ ਦੀ ਰਾਖੀ ਹੀ ਮਾਨ ਸਰਕਾਰ ਦੀ ਅਸਲ ਤਾਕਤ ਹੈ।
ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਉਨ੍ਹਾਂ ਦੇ ਜੀਵਨ ਅਤੇ ਕੁਰਬਾਨੀਆਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਇਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਇਰਾਦਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਵਰਗੇ ਮਹਾਨ ਦੇਸ਼ਭਗਤਾਂ ਦਾ ਇਤਿਹਾਸ ਹਰ ਬੱਚੇ ਤੱਕ ਪਹੁੰਚੇ। ਸਰਕਾਰੀ ਛੁੱਟੀ ਦੇ ਨਾਲ-ਨਾਲ ਸ਼ਹੀਦਾਂ ਦੀ ਸੋਚ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਵੀ ਸਾਡੀ ਅਹਿਮ ਜ਼ਿੰਮੇਵਾਰੀ ਹੈ।
Dr. Baljit Kaur retweeted
ਪ੍ਰਧਾਨ ਮੰਤਰੀ ਸ੍ਰੀ @narendramodi ਜੀ ਨੂੰ ਮੇਰੀ ਅਪੀਲ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ...
ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ... ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਅਸੀਂ ਪੰਜਾਬ ਵਿਧਾਨ ਸਭਾ 'ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਸੀ...
ਮੈਨੂੰ ਉਮੀਦ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਸੀਂ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰੋਗੇ...
-------
प्रधानमंत्री श्री @narendramodi जी से मेरी अपील है कि पहले पातशाह श्री गुरु नानक देव जी के प्रकाश पर्व के अवसर पर श्री करतारपुर साहिब का लांघा (कॉरिडोर) फिर से खोला जाए...
हर नानक नाम लेवा संगत रोज़ाना बिछड़े गुरुधामों के खुले दर्शन-दीदार की अरदास करती है... संगत की इसी आस को ध्यान में रखते हुए हमने पंजाब विधानसभा में भी इस संबंध में प्रस्ताव पारित किया था...
मुझे उम्मीद है कि संगत की धार्मिक भावनाओं का सम्मान करते हुए आप जल्द ही कॉरिडोर खोलने का ऐलान करेंगे...
Dr. Baljit Kaur retweeted
ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਜੀ ਦੀ ਬਹਾਦਰੀ ਨੂੰ ਸਲਾਮ... ਡਿਊਟੀ ਪ੍ਰਤੀ ਉਨ੍ਹਾਂ ਦੇ ਅਥਾਹ ਸਮਰਪਣ ਅਤੇ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ...
ਦੁੱਖ ਦੀ ਇਸ ਔਖੀ ਘੜੀ 'ਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ... ਸਨਮਾਨ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ...
ਭਾਵੇਂ ਪੈਸਾ ਕਿਸੇ ਦੀ ਜਾਨ ਦਾ ਬਦਲ ਨਹੀਂ ਹੋ ਸਕਦਾ, ਪਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਅਤੇ ਉਨ੍ਹਾਂ ਨੂੰ ਰੁਲਣ ਨਾ ਦੇਣਾ ਸਾਡਾ ਫ਼ਰਜ਼ ਹੈ... ਸ਼ਹੀਦ ਦੀ ਇਹ ਮਹਾਨ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਾਸ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰ ਚੁੱਕੀ ਹੈ। ਹਰ ਨਾਨਕ ਨਾਮ ਲੇਵਾ ਸੰਗਤ ਆਪਣੇ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਉਡੀਕ ਕਰ ਰਹੀ ਹੈ।
ਆਸ ਹੈ ਕਿ ਪ੍ਰਧਾਨ ਮੰਤਰੀ ਜੀ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨਗੇ।
2
93
ਛਠ ਪੂਜਾ ਦੇ ਪਾਵਨ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਪਰਵਾਸੀ ਭਾਈਚਾਰੇ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 108 ਥਾਵਾਂ ’ਤੇ ਕੀਤੇ ਗਏ ਪ੍ਰਬੰਧ ਅਤੇ ਪਰਵਾਸੀ ਭਾਈਚਾਰੇ ਦੇ ਯੋਗਦਾਨ ਪ੍ਰਤੀ ਸਤਿਕਾਰ ਪੰਜਾਬ ਦੀ ਸਾਂਝੀਵਾਲਤਾ ਨੂੰ ਦਰਸਾਉਂਦਾ ਹੈ।
3
98
ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਆਪਣੇ ਆਪ ਨੂੰ ਇਕੱਲੇ ਨਾ ਸਮਝਣ। ਤੁਹਾਡੀ ਆਪਣੀ ਮਾਨ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਤਰਨ ਤਾਰਨ ਬੱਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖ਼ਰਚਾ ਵੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
1
110
ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੌਰਾਨ ਵਾਪਰਿਆ ਦਰਦਨਾਕ ਬੱਸ ਹਾਦਸਾ ਬੇਹੱਦ ਮੰਦਭਾਗਾ ਹੈ। 4 ਸ਼ਰਧਾਲੂਆਂ ਦੀ ਜਾਨ ਜਾਣ ਦੀ ਖ਼ਬਰ ਨੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਾਰੇ ਜ਼ਖ਼ਮੀਆਂ ਨੂੰ ਜਲਦ ਤੰਦਰੁਸਤੀ ਬਖ਼ਸ਼ਣ। ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਮੇਰੀ ਪੂਰੀ ਹਮਦਰਦੀ ਹੈ। 🙏🏻
1
169
ਅਸੀਂ ਸਿਆਸਤ ਨੂੰ ਸਿਰਫ਼ ਵਾਅਦਿਆਂ ਦਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਉਣ ਦਾ ਜ਼ਰੀਆ ਮੰਨਦੇ ਹਾਂ। 300 ਯੂਨਿਟ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਲਈ ਆਮ ਆਦਮੀ ਕਲੀਨਿਕ, ਮਿਆਰੀ ਸਿੱਖਿਆ ਲਈ ਸਕੂਲ ਆਫ਼ ਐਮੀਨੈਂਸ, ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਰੁਜ਼ਗਾਰ ਅਤੇ ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਸਾਡੇ ਵਾਅਦਿਆਂ ਨਹੀਂ, ਸਗੋਂ ਜ਼ਮੀਨੀ ਕੰਮਾਂ ਦੀ ਗਵਾਹੀ ਹਨ। ਸਾਡਾ ਇੱਕੋ ਨਿਸ਼ਾਨਾ ਹੈ, ਰੰਗਲਾ ਤੇ ਖੁਸ਼ਹਾਲ ਪੰਜਾਬ।
1
99
ਪੰਜਾਬ ਦੇ ਨੌਜਵਾਨਾਂ ਲਈ ਸਿਰਫ਼ ਗਿਆਨ ਪਰਖ਼ਣ ਦਾ ਹੀ ਨਹੀਂ, ਸਗੋਂ ਆਪਣੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦਾ ਮੌਕਾ ਹੈ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ।
ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਇਸ ਪਹਿਲ ਤਹਿਤ 15 ਤੋਂ 30 ਸਾਲ ਦੇ ਨੌਜਵਾਨ 11 ਰਾਊਂਡਾਂ ਵਿੱਚ ਆਪਣੀ ਪ੍ਰਤਿਭਾ ਦਿਖਾ ਸਕਣਗੇ। ਪੋਰਟਲ ’ਤੇ ਉਪਲੱਬਧ ਹਜ਼ਾਰਾਂ ਸਵਾਲਾਂ ਰਾਹੀਂ ਗਿਆਨ ਵਧਾਉਣ ਦੇ ਨਾਲ ਸਰਕਾਰੀ ਨੌਕਰੀਆਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕੀਤੀ ਜਾ ਸਕਦੀ ਹੈ। ਗ੍ਰੈਂਡ ਫਿਨਾਲੇ ਦੇ ਜੇਤੂ ਲਈ 1 ਕਰੋੜ ਰੁਪਏ ਦਾ ਇਨਾਮ ਰੱਖਿਆ ਗਿਆ ਹੈ।
ਦੇਰੀ ਨਾ ਕਰੋ, ਅੱਜ ਹੀ ਰਜਿਸਟ੍ਰੇਸ਼ਨ ਕਰੋ:👇 [punjabdacrorepati.punjab.gov…](punjabdacrorepati.punjab.gov…)
ਲੋਕ ਭਲਾਈ ਦੀਆਂ ਯੋਜਨਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਮਾਨ ਸਰਕਾਰ!
ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਹੁਣ ਤੱਕ 2.86 ਲੱਖ ਪਰਿਵਾਰਾਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਅੰਮ੍ਰਿਤਸਰ ਵਿੱਚ ਸਾਹਮਣੇ ਆਏ 62 ਕਥਿਤ ਬੇਨਿਯਮੀਆਂ ਦੇ ਮਾਮਲਿਆਂ ਦੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਹੁਣ ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਦਿੱਤੇ ਗਏ ਹਨ।
ਮਾਨ ਸਰਕਾਰ ਦਾ ਸਪੱਸ਼ਟ ਸੰਕਲਪ ਹੈ ਕਿ ਸਰਕਾਰੀ ਖ਼ਜ਼ਾਨੇ ਦੀ ਇੱਕ-ਇੱਕ ਪਾਈ ਯੋਗ ਲਾਭਪਾਤਰੀ ਤੱਕ ਪਹੁੰਚੇ ਅਤੇ ਲੋਕਾਂ ਦੇ ਹੱਕਾਂ ਨਾਲ ਖਿਲਵਾੜ੍ਹ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਾ ਜਾਵੇ।
ਸ੍ਰੀ ਅਨੰਦਪੁਰ ਸਾਹਿਬ ਦੀ ਇਹ ਮਾਣਮੱਤੀ ਪ੍ਰਾਪਤੀ ਪੂਰੇ ਪੰਜਾਬ ਲਈ ਮਾਣ ਦਾ ਪਲ਼ ਹੈ। ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ (20 ਹਾਜ਼ਰ ਤੋ ਘੱਟ ਆਬਾਦੀ ਵਾਲੇ ਸ਼ਹਿਰ) ਵਿੱਚ ਪਹਿਲਾ ਸਥਾਨ ਹਾਸਲ ਕਰਨਾ ਸ਼ਹਿਰ ਵਾਸੀਆਂ ਦੇ ਸਹਿਯੋਗ, ਪ੍ਰਸ਼ਾਸਨ ਦੀ ਵਚਨਬੱਧਤਾ ਅਤੇ ਸਫ਼ਾਈ ਸੇਵਕਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਸਾਰਿਆਂ ਨੂੰ ਦਿਲੋਂ ਮੁਬਾਰਕਾਂ। ਆਓ, ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਈਏ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਈਏ।
1
93
ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਆਰਥਿਕ ਰਾਹਤ ਦੇਣ ਲਈ ਮਾਨ ਸਰਕਾਰ ਦੀ OTS ਸਕੀਮ ਇੱਕ ਅਹਿਮ ਕਦਮ ਹੈ। 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ’ਤੇ ਸਾਰਾ ਵਿਆਜ ਅਤੇ ਪੈਨਲਟੀ ਮੁਆਫ਼ ਹੋਵੇਗੀ। ਸਿਰਫ਼ ਮੂਲ ਰਕਮ 25% ਪਹਿਲਾਂ ਅਤੇ ਬਾਕੀ 75% ਦੋ ਆਸਾਨ ਕਿਸ਼ਤਾਂ ਵਿੱਚ ਭਰੀ ਜਾ ਸਕੇਗੀ। ਸੂਬੇ ਦੇ 24.86 ਲੱਖ ਖਪਤਕਾਰਾਂ ਨੂੰ 518 ਕਰੋੜ ਰੁਪਏ ਦਾ ਸਿੱਧਾ ਲਾਭ ਮਿਲੇਗਾ ਅਤੇ ਕੱਟੇ ਕੁਨੈਕਸ਼ਨ ਵੀ ਮੁੜ ਬਹਾਲ ਹੋਣਗੇ।
ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ ਭਾਜਪਾ!
ਅੱਜ ਆਪਣੇ ਹਲਕੇ ਮਲੋਟ ਦੇ ਪਿੰਡ ਮਾਲੋਵਾਲ ਵਿਖੇ ਪਰਾਲ਼ੀ ਦੀ ਸੰਭਾਲ ਲਈ ਕਿਸਾਨਾਂ ਵੱਲੋਂ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਝੂਠੀ ਬਦਨਾਮੀ ਕਰਨ ਦੀ ਸਖ਼ਤ ਨਿੰਦਾ ਕੀਤੀ। ਦੇਸ਼ ਦੇ ਅੰਨਦਾਤੇ ਦਾ ਧੰਨਵਾਦ ਕਰਨ ਦੀ ਬਜਾਏ ਦਿੱਲੀ ਦੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਨ੍ਹਾਂ ਦਾ ਅਪਮਾਨ ਕਰਨਾ ਬੇਹੱਦ ਸ਼ਰਮਨਾਕ ਹੈ।
ਪੰਜਾਬ ਦੇ ਕਿਸਾਨ ਦੇਸ਼ ਦਾ ਮਾਣ ਹਨ। ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਦਾ ਸਤਿਕਾਰ ਹੋਣਾ ਚਾਹੀਦਾ ਹੈ!
3
114
Dr. Baljit Kaur retweeted
ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ...
ਪਾਰਟੀ ਵੱਲੋਂ ਐਲਾਨੇ ਗਏ ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ... ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਆਪੋ-ਆਪਣੇ ਹਲਕਿਆਂ 'ਚ ਲੋਕਾਂ ਦੀ ਸੱਚੀ ਆਵਾਜ਼ ਬਣੋਗੇ ਅਤੇ 'ਰੰਗਲਾ ਪੰਜਾਬ' ਸਿਰਜਣ ਦੀ ਸਾਡੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੋਗੇ... ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਸਾਡੀ ਅਸਲੀ ਤਾਕਤ ਹੈ...
ਆਓ ਮਿਲ ਕੇ ਨਵਾਂ ਇਤਿਹਾਸ ਸਿਰਜੀਏ...
ਇਨਕਲਾਬ ਜ਼ਿੰਦਾਬਾਦ!










